ਭਵਾਨੀਗੜ੍ਹ, 3 ਜੁਲਾਈ ( ਵਿਜੈ ਗਰਗ ) ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਟਕਸਾਲੀ ਆਗੂ ਨਿਰਮਲ ਸਿੰਘ ਭੜੋ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਹੋਏ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵਲੋਂ ਉਹਨਾਂ ਨੂੰ ਐਸ ਸੀ ਵਿੰਗ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।
ਉਕਤ ਆਗੂਆਂ ਦਾ ਧੰਨਵਾਦ ਕਰਦਿਆਂ ਜਥੇਦਾਰ ਨਿਰਮਲ ਸਿੰਘ ਭੜੋ ਨੇ ਆਖਿਆ ਕਿ ਉਹ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਜਥੇਦਾਰ ਭੜੋ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹਨਾਂ ਦੀ ਨਿਯੁਕਤੀ ਦੀ ਖੁਸ਼ੀ ਵਿਚ ਪਾਰਟੀ ਵਲੋਂ 10 ਜੁਲਾਈ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ ਰੱਖਿਆ ਗਿਆ ਹੈ ਜਿਸ ਵਿਚ ਜਿਲ੍ਹਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ।
ਐਸ. ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਭੜੋ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਗੁਲਜਾਰ ਸਿੰਘ ਰਣੀਕੇ।
( ਵਿਜੈ ਗਰਗ ਪੱਤਰਕਾਰ ਭਵਾਨੀਗੜ੍ਹ )
ਬਿਜਲੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਜਲਦੀ ਕਰੇ ਕੈਪਟਨ ਸਰਕਾਰ-ਗਰਗ
ਬਿਜਲੀ ਕੱਟਾਂ ਖਿਲਾਫ ਆਪ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ
ਲਾਇਨਜ਼ ਕਲੱਬ ਭਵਾਨੀਗੜ੍ਹ ਰੋਇਲ ਵੱਲੋਂ ਪੰਜਵਾਂ ਕੋਵਿਡ-19 ਟੀਕਾਕਰਨ ਕੈਂਪ ਲਗਾਇਆ